“ਪ੍ਰਸ਼ਾਸਨ ਨੇ ਅੱਗ ਲੱਗਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਮੋਕ ਡਰਿੱਲ ਕਰਵਾਈ”

“ਪ੍ਰਸ਼ਾਸਨ ਨੇ ਅੱਗ ਲੱਗਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਮੋਕ ਡਰਿੱਲ ਕਰਵਾਈ”

ਐਨਡੀਆਰਐਫ, ਪੰਜਾਬ ਪੁਲੀਸ, ਫਾਇਰ ਕੰਟਰੋਲ ਅਤੇ ਹੋਰ ਵਿਭਾਗਾਂ ਨੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ

 

(HNI ਬਿਊਰੋ ):  ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨ ਅਤੇ ਅੱਗ ਲੱਗਣ ਦੀ ਘਟਨਾਵਾਂ ਨਾਲ ਨਜਿੱਠਣ ਲਈ ਡਾਇਰੈਕਟਰ ਫੈਕਟਰੀਜ਼ ਅਤੇ ਇੰਡੀਅਨ ਆਇਲ ਕਾਰਪੋਰੇਸ਼ਨ ਲਿਮੀਟਿਡ ਨਾਲ ਮਿਲ ਕੇ ਐਨਡੀਆਰਐਫ ਦੀ ਰਾਸ਼ਟਰੀ ਟੀਮ ਦੇ ਸਹਿਯੋਗ ਨਾਲ ਕਰੋਲ ਬਾਗ ਵਿਖੇ ਮੋਕ ਡਰਿੱਲ ਕਰਵਾਈ ਗਈ।
ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਦੀ ਅਗਵਾਈ ਵਿੱਚ ਕਰਵਾਏ ਗਏ ਅਭਿਆਸ ਵਿਚ ਡੀਜ਼ਲ ਪਾਈਪ ਲਾਈਨ ਲੀਕ ਹੋਣ ਕਾਰਨ ਅੱਗ ਲੱਗਣ ਦੀ ਸਥਿਤੀ ਪੈਦਾ ਹੋਣ ‘ਤੇ ਬਚਾਅ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੋਕ ਡਰਿੱਲ, ਜੋ ਅੱਗ ਲੱਗਣ ਦੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਬਚਾਅ ਕਾਰਜਾਂ ਦੇ ਆਧਾਰ ‘ਤੇ ਕੀਤੀ ਗਈ ਸੀ, ਸਬੰਧੀ ਪੂਰੀ ਯੋਜਨਾ ਤਿਆਰ ਕੀਤੀ ਗਈ ਗਈ ਸੀ। ਮੋਕ ਡਰਿੱਲ ਦੌਰਾਨ ਐਨਡੀਆਰਐਫ, ਪੰਜਾਬ ਪੁਲੀਸ, ਸਿਵਲ ਡਿਫੈਂਸ, ਹੋਮ ਗਾਰਡ, ਕਿਰਤ, ਫਾਇਰ ਕੰਟਰੋਲ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਵੇਰੇ ਕਰੀਬ 10:30 ਵਜੇ ਅੱਗ ਲੱਗਣ ਸਬੰਧੀ ਸੂਚਨਾ ਦਿੱਤੀ ਗਈ, ਜਿਨ੍ਹਾਂ ਨੇ 15 ਮਿੰਟਾਂ ਦੇ ਅੰਦਰ ਮੌਕੇ ‘ਤੇ ਪਹੁੰਚ ਕੇ ਮੋਰਚਾ ਸੰਭਾਲਿਆ।
ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਕਰਵਾਈ ਇਹ ਮੋਕ ਡਰਿੱਲ ਦੁਪਹਿਰ ਕਰੀਬ 2 ਵਜੇ ਤੱਕ ਚੱਲੀ, ਜਿਸ ਦੌਰਾਨ ਬਿਲਡਿੰਗ ਵਿੱਚ ਫਸੇ 2 ਵਿਅਕਤੀਆਂ ਸਮੇਤ 6 ਫੱਟੜ ਵਿਅਕਤੀਆਂ ਦੀ ਜਾਨ ਬਚਾਈ ਗਈ। ਉਨ੍ਹਾਂ ਦੱਸਿਆ ਕਿ ਇਸ ਡਰਿੱਲ ਵਿੱਚ ਵੱਖ-ਵੱਖ ਵਿਭਾਗਾਂ ਦੇ ਕਰੀਬ 200 ਕਰਮਚਾਰੀਆਂ ਨੇ ਹਿੱਸਾ ਲਿਆ।
ਇਸ ਮੌਕੇ ਐਸ.ਡੀ.ਐਮ. ਡਾ. ਜੈ ਇੰਦਰ ਸਿੰਘ, ਐਸ.ਸੀ.ਪੀ. ਟਰੈਫਿਕ ਹਰਵਿੰਦਰ ਭੱਲਾ, ਡਿਪਟੀ ਡਾਇਰੈਕਟਰ ਫੈਕਟਰੀ ਗੁਰਜੰਟ ਸਿੰਘ, ਨਾਇਬ ਤਹਿਸੀਲਦਾਰ ਵਿਜੈ ਕੁਮਾਰ ਤੇ ਹੋਰ ਹਾਜ਼ਰ ਸਨ।

 

1 Comment

  • cheap wigs
    February 24, 2021

    I was worried before I bought it. I found that the color and quality of the hair were very good when I received it. It is natural to wear it. If you want to wear it, it is recommended to buy a wider and longer one. The seller’s service is enthusiastic and the logistics is fast. Sincerely wish the boss prosperous business!

Post a Comment

Translate »