“ਬੈਂਕਾਂ ਅਤੇ ਪੈਟਰੋਲ ਪੰਪਾਂ ’ਤੇ ਸੀ. ਸੀ. ਟੀ. ਵੀ ਕੈਮਰੇ ਲਾਉਣ ਦੇ ਆਦੇਸ਼”

HNI-logo

“ਬੈਂਕਾਂ ਅਤੇ ਪੈਟਰੋਲ ਪੰਪਾਂ ’ਤੇ ਸੀ. ਸੀ. ਟੀ. ਵੀ ਕੈਮਰੇ ਲਾਉਣ ਦੇ ਆਦੇਸ਼”

(HNI ਬਿਊਰੋ ): ਪੈਟਰੋਲ ਪੰਪਾਂ ਅਤੇ ਬੈਂਕਾਂ ਵਿਚ ਡਕੈਤੀਆਂ ਤੇ ਲੁੱਟ ਖੋਹ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਹਰੇਕ ਬੈਂਕ ਅਤੇ ਪੈਟਰੋਲ ਪੰਪ ਵਾਸਤੇ ਸੀ. ਸੀ. ਟੀ. ਵੀ ਕੈਮਰੇ ਜ਼ਰੂਰੀ ਕਰਾਰ ਦਿੱਤੇ ਹਨ। ਜ਼ਿਲਾ ਮੈਜਿਸਟ੍ਰੇਟ ਅਨੁਸਾਰ ਇਹ ਸੀ. ਸੀ. ਟੀ. ਵੀ ਕੈਮਰੇ ਘੱਟੋ-ਘੱਟ 7 ਦਿਨ ਦੀ ਰਿਕਾਰਡਿੰਗ ਸਮਰੱਥਾ ਰੱਖਣ ਵਾਲੇ ਹੋਣੇ ਚਾਹੀਦੇ ਹਨ। ਇਹ ਹੁਕਮ 27 ਅਪ੍ਰੈਲ 2021 ਤੱਕ ਲਾਗੂ ਰਹਿਣਗੇ।

1 Comment

Post a Comment

Translate »