ਸਮਾਗਮ ਦੌਰਾਨ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੀ ਸਿਹਤ ਵਿਗੜੀ

ਸਮਾਗਮ ਦੌਰਾਨ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੀ ਸਿਹਤ ਵਿਗੜੀ

(HNI ਬਿਊਰੋ) :  ਅੱਜ ਹਲਕਾ ਬਲਾਚੌਰ ਦੇ ਪਿੰਡ ਸਿਆਣਾ ਵਿਖੇ ਲੱਦਾਖ ਦੇ ਨਾਇਕ ਸ਼ਹੀਦ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਉਨਾਂ ਦੇ ਬੁੱਤ ਤੋਂ ਪਰਦਾ ਹਟਾਉਣ ਦੀ ਰਸਮ ਅਦਾ ਕਰਨ ਉਪਰੰਤ ਸਰਕਾਰੀ ਮਿਡਲ ਸਮਾਰਟ ਸਕੂਲ ਸਿਆਣਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੀ ਸਿਹਤ ਉਸ ਵੇਲੇ ਵਿਗੜ ਗਈ, ਜਦੋਂ ਮੁੱਖ ਮਹਿਮਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਬੇਹੋਸ਼ੀ ਦੀ ਹਾਲਤ ਵਿਚ ਉਨਾਂ ਨੂੰ ਤੁਰੰਤ ਗੜਸ਼ੰਕਰ ਰੋਡ ’ਤੇ ਸਥਿਤ ਤਿਆਗੀ ਹਸਪਤਾਲ ਲਿਆਂਦਾ ਗਿਆ, ਜਿਥੇ ਇਕ ਘੰਟੇ ਦੇ ਕਰੀਬ ਇਲਾਜ ਉਪਰੰਤ ਉਨਾਂ ਨੂੰ ਛੁੱਟੀ ਦੇ ਦਿੱਤੀ ਗਈ।

13 Comments

Post a Comment

Translate »
error: Content is protected !!