“ਡੀਸੀ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਦੌਰਾ, ਪਲੇਸਮੈਂਟ ਕੈਂਪ ਵਿੱਚ ਹਿੱਸਾ ਲੈਣ ਵਾਲੇ ਨੌਜਵਾਨਾਂ ਨਾਲ ਕੀਤੀ ਗੱਲਬਾਤ”

“ਡੀਸੀ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਦੌਰਾ, ਪਲੇਸਮੈਂਟ ਕੈਂਪ ਵਿੱਚ ਹਿੱਸਾ ਲੈਣ ਵਾਲੇ ਨੌਜਵਾਨਾਂ ਨਾਲ ਕੀਤੀ ਗੱਲਬਾਤ”

ਨੌਜਵਾਨਾਂ ਨਾਲ ਕੀਤੀ ਗੱਲਬਾਤ
ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਵਿੱਚ ਸਹਾਇਤ ਸਾਬਤ ਹੋ ਰਹੀ ਘਰ-ਘਰ ਰੋਜ਼ਗਾਰ ਸਕੀਮ : ਡਿਪਟੀ ਕਮਿਸ਼ਨਰ

https://fb.watch/39cbcD9Rl2/

(HNI ਬਿਊਰੋ): ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀਬੀਈਈ) ਜ਼ਿਲ੍ਹੇ ਵਿੱਚ ਨੌਕਰੀ ਲੱਭਣ ਵਾਲਿਆਂ ਅਤੇ ਨੌਕਰੀ ਦੇਣ ਵਾਲਿਆਂ ਲਈ ਇੱਕ ਕੜੀ ਵਜੋਂ ਕੰਮ ਕਰ ਰਿਹਾ ਹੈ ।
ਡੀ.ਸੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਡੀਬੀਈਈ ਦੇ ਦਫ਼ਤਰ ਦਾ ਦੌਰਾ ਕੀਤਾ ਅਤੇ ਪਲੇਸਮੈਂਟ ਕੈਂਪ ਵਿੱਚ ਹਿੱਸਾ ਲੈਣ ਪੁੱਜੇ ਨੌਜਵਾਨਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਬਿਊਰੋ ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਵੀ ਮੌਜੂਦ ਸਨ।
ਬਿਊਰੋ ਨੂੰ ਜ਼ਿਲ੍ਹੇ ਦੇ ਨੌਜਵਾਨਾਂ ਦੀ ਕਿਸਮਤ ਬਦਲਣ ਵਿੱਚ ਮਦਦਗਾਰ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਡੀਬੀਈਈ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਤੋਂ ਇਲਾਵਾ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਖੋਲ੍ਹਣ ਦੇ ਯੋਗ ਬਣਾ ਕੇ ਉਨ੍ਹਾਂ ਨੂੰ ਸਵੈ-ਨਿਰਭਰ ਬਣਾਉਣ ਵਿਚ ਸਹਾਇਤਾ ਕਰ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਦੇ ਪਲੇਸਮੈਂਟ ਕੈਂਪ ਵਿੱਚ 3 ਕੰਪਨੀਆਂ ਰੇਲਬਲਿੱਸ, ਬੀਐਸਐਮ ਐਸੋਸੀਏਟਸ ਪ੍ਰਾਈਵੇਟ ਲਿਮੀਟਡ ਅਤੇ ਪੁਖਰਾਜ ਹੈਲਥ ਕੇਅਰ ਨੇ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਕੈਂਪ ਵਿਚ 86 ਨੌਜਵਾਨਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿਚੋਂ 53 ਨੌਜਵਾਨਾਂ ਦੀ ਕੰਪਨੀਆਂ ਵੱਲੋਂ ਚੋਣ ਕੀਤੀ ਗਈ।
ਚੁਣੇ ਗਏ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਸਕੀਮ, ਜਿਸਦਾ ਉਦੇਸ਼ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਖੋਲ੍ਹ ਕੇ ਰਾਜ ਵਿਚੋਂ ਬੇਰੋਜ਼ਗਾਰੀ ਨੂੰ ਖਤਮ ਕਰਨਾ ਹੈ, ਨੌਜਵਾਨਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ।
ਉਨ੍ਹਾਂ ਨੌਜਵਾਨਾਂ ਨੂੰ ਸੂਬਾ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੁਨਰ ਵਿਕਾਸ ਸਿਖਲਾਈ ਲੈ ਕੇ ਆਪਣੇ ਆਪ ਨੂੰ ਸਸ਼ਕਤ ਕਰਨ ਤੋਂ ਇਲਾਵਾ ਆਪਣੇ ਟੀਚਿਆਂ ‘ਤੇ ਧਿਆਨ ਕੇਂਦਰਤ ਕਰਨ ਦੀ ਅਪੀਲ ਕੀਤੀ।

1 Comment

Post a Comment

Translate »