“ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ”

“ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ”

(HNI ਬਿਊਰੋ ):  ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜਿਲ੍ਹੇ ਦੇ ਬੇਰੋਜ਼ਗਾਰ ਨੌਜ਼ਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੀ ਅਗਵਾਈ ਹੇਠ ਪਲੇਸਮੈਂਟ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਏਜ਼ਾਈਲ ਕੰਪਨੀ ਵੱਲੋਂ ਸੇਲਜ਼ ਐਗਜੀਕਿਊਟਿਵ ਅਤੇ ਵੈਲਨੈੱਸ ਅਡਵਾਈਜ਼ਰ ਦੀਆਂ ਅਸਾਮੀਆਂ ਲਈ  ਉਮੀਦਵਾਰਾਂ ਦੀ ਇੰਟਰਵਿਊ ਲਈ ਗਈ । ਸ੍ਰੀ ਦਿਨੇਸ਼ ਵਸ਼ਿਸ਼ਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) – ਕਮ-ਸੀ.ਈ.ਓ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਨੇ ਜਾਣਕਾਰੀ ਦਿੱਤੀ ਕਿ ਇਸ ਕੈਂਪ ਵਿੱਚ ਲਗਭਗ 90 ਉਮੀਦਵਾਰਾਂ ਨੇ ਭਾਗ ਲਿਆ। ਉਹਨਾਂ ਕਿਹਾ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹੇ ਵਿੱਚ ਨਜ਼ਦੀਕੀ ਪ੍ਰਾਈਵੇਟ ਕੰਪਨੀਆਂ ਨਾਲ ਰਾਬਤਾ ਕਰਕੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ।
ਸ੍ਰੀਮਤੀ  ਰਮਨਦੀਪ ਕੌਰ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨੇ ਨੌਕਰੀ ਦੇ ਚਾਹਵਾਨ ਨੌਜ਼ਵਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਦੀ ਵੈੱਬ ਸਾਈਟ www.pgrkam.com ਤੇ ਰਜਿਸਟਰ ਕਰਨ ਅਤੇ ਆਪਣੀ ਪ੍ਰਫਾਈਲ ਨੂੰ ਅਪਡੇਟ ਕਰਨ ਤਾਂ ਜੋ ਬਿਊਰੋ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਵਾਂ ਦਾ  ਲਾਭ ਉਠਾ ਸਕਣ । ਵਧੇਰੀ ਜਾਣਕਾਰੀ ਲਈ ਇਸ ਦਫ਼ਤਰ ਦੇ ਹੈਲਪਲਾਈਨ ਨੰ: 85570-10066 ਤੇ ਸੰਪਰਕ ਕਰ ਸਕਦੇ ਹਨ।

39 Comments

Post a Comment

Translate »