“ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਿੱਚ ਹੋਰ ਵਾਧਾ”

“ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਿੱਚ ਹੋਰ ਵਾਧਾ”

(HNI ਬਿਊਰੋ):ਪੰਜਾਬ ਪੁਲਿਸ ਦੇ ਸਾਬਕਾ ਅਤੇ ਚਰਚਿਤ ਅਧਿਕਾਰੀ  ਡੀ.ਜੀ.ਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਿੱਚ ਦਿਨ-ਬ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਇਕ ਆਈ.ਏ.ਐਸ ਅਫਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਕੇ ਕਤਲ ਕਰਨ ਦੇ ਦੋਸ਼ ਅਧੀਨ ਪਹਿਲਾਂ ਹੀ ਸੁਮੇਧ ਸੈਣੀ ਖ਼ਿਲਾਫ਼ ਕਾਰਵਾਈ ਚੱਲ ਰਹੀ ਹੈ, ਜਦੋਂ ਕਿ ਹੁਣ ਉਹਨਾਂ ਦੇ ਡੀ.ਜੀ.ਪੀ ਹੁੰਦਿਆਂ ਬਹਿਬਲ ਕਲਾਂ ਵਿਖੇ ਪੁਲਿਸ ਵੱਲੋਂ ਹੋਈ ਗੋਲੀਬਾਰੀ ਦੌਰਾਨ ਦੋ ਨਿਰਦੋਸ਼ ਸਿੱਖਾਂ ਦੀ ਹੋਈ ਮੌਤ ਦੇ ਸੰਬੰਧ ਵਿੱਚ ਵੀ ਸਾਜਿਸ਼ ਰਚਣ ਦੇ  ਦੋਸ਼ ਹੇਠ ਅਧੀਨ ਚੱਲ ਰਹੀ ਕਾਰਵਾਈ ਦੌਰਾਨ ਜਾਂਚ ਕਰ ਰਹੀ ਵਿਸ਼ੇਸ਼  ਜਾਂਚ ਟੀਮ ਨੇ ਕੱਲ੍ਹ ਉਹਨਾਂ ਦੇ ਖਿਲਾਫ ਫਰੀਦਕੋਟ ਅਦਾਲਤ ਦੇ ਇਲਾਕਾ ਮੈਜਿਸਟਰੇਟ ਸੁਰੇਸ਼ ਕੁਮਾਰ ਦੀ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ। ਇਥੇ ਇਹ ਗੱਲ ਵਰਨਣਯੋਗ ਹੈ ਕਿ ਵਿਸ਼ੇਸ਼ ਜਾਂਚ ਟੀਮ ਇਸ ਤੋਂ ਪਹਿਲਾਂ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ, ਐੱਸ ਪੀ ਬਿਕਰਮਜੀਤ ਸਿੰਘ, ਸਾਬਕਾ ਐਸਐਚਓ ਅਮਰਜੀਤ ਸਿੰਘ ਕੁਲਾਰਾ, ਇੰਸਪੈਕਟਰ ਪ੍ਰਦੀਪ ਸਿੰਘ, ਪੰਕਜ ਬਾਂਸਲ ਅਤੇ ਸੁਹੇਲ ਸਿੰਘ ਖ਼ਿਲਾਫ ਅਦਾਲਤ ਵਿੱਚ ਚਲਾਨ ਪੇਸ਼ ਕਰ ਚੁੱਕੀ ਹੈ।
ਅਦਾਲਤ ਨੇ ਦੋਨਾਂ ਅਧਿਕਾਰੀਆਂ ਨੂੰ 9ਫਰਵਰੀ ਨੂੰ ਪੇਸ਼  ਹੋਣ ਦਾ ਆਦੇਸ਼ ਦਿੱਤਾ ਹੈ।

1 Comment

Post a Comment

Translate »