
“ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸਬੰਧੀ 26 ਫਰਵਰੀ ਨੂੰ ਸਜਾਈ ਜਾ ਰਹੀ ਸ਼ੋਭਾ ਯਾਤਰਾ ਮੌਕੇ “
0 comments
ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਤੇ ਕਾਲਜਾਂ ’ਚ ਦੁਪਹਿਰ ਬਾਅਦ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਸ਼ੋਭਾ ਯਾਤਰਾ ’ਚ ਸ਼ਾਮਿਲ ਹੋਣ ਲਈ ਸਰਕਾਰੀ ਅਤੇ ਅਧ ਸਰਕਾਰੀ ਕਰਮਚਾਰੀ ਵੀ ਲੈ ਸਕਣਗੇ ਅੱਧੇ ਦਿਨ ਦੀ ਛੁੱਟੀ
(HNI ਬਿਊਰੋ ): ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ 26 ਫਰਵਰੀ 2021 ਨੂੰ ਜਲੰਧਰ ਸ਼ਹਿਰ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਜਾ ਰਹੀ ਹੈ ਜਿਸ ਦੇ ਮੱਦੇਨਜ਼ਰ ਸ਼ਹਿਰ ਵਿੱਚ ਅਵਾਜਾਈ ਨੁੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਚੱਲਦਾ ਰੱਖਣ ਲਈ ਟਰੈਫਿਕ ਦੇ ਕਈ ਰੂਟ ਤਬਦੀਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਤੇ ਕਾਲਜਾਂ ਵਿੱਚ 26 ਫਰਵਰੀ 2021 ਨੂੰ ਬਾਅਦ ਦੁਪਹਿਰ (12 ਵਜੇ ਤੋਂ ਬਾਅਦ) ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਰ ਜ਼ਿਲ੍ਹਾ ਜਲੰਧਰ ਦੇ ਸਮੂਹ ਸਰਕਾਰੀ ਅਤੇ ਅਧ-ਸਰਕਾਰੀ ਦਫਤਰਾਂ ਵਿੱਚ ਕੰਮ ਕਰਦੇ ਕਰਮਚਾਰੀ ਇਸ ਨਗਰ ਕੀਰਤਨ/ਸ਼ੋਭਾ ਯਾਤਰਾ ਵਿੱਚ ਸ਼ਾਮਿਲ ਹੋਣ ਲਈ ਅੱਧੇ ਦਿਨ ਦੀ ਛੁੱਟੀ ਲੈ ਸਕਦੇ ਹਨ ਅਤੇ ਇਸ ਦਾ ਰਿਕਾਰਡ ਸਬੰਧਿਤ ਕੰਟਰੋÇਲੰਗ ਅਥਾਰਟੀ ਵਲੋਂ ਮੇਨਟੇਨ ਕੀਤਾ ਜਾਵੇਗਾ।