ਕਿਸਾਨ ਅੰਦੋਲਨ ਦੇ ਹੱਕ ਵਿੱਚ ਮੈਲਬੌਰਨ ’ਚ ਭਾਰੀ ਸੰਖਿਆ ਵਿੱਚ ਲੋਕਾਂ ਨੇ ਇਕੱਠੇ ਹੋ ਕੇ ਕੀਤਾ ਪ੍ਰਦਰਸ਼ਨ

ਕਿਸਾਨ ਅੰਦੋਲਨ ਦੇ ਹੱਕ ਵਿੱਚ ਮੈਲਬੌਰਨ ’ਚ ਭਾਰੀ ਸੰਖਿਆ ਵਿੱਚ ਲੋਕਾਂ ਨੇ ਇਕੱਠੇ ਹੋ ਕੇ ਕੀਤਾ ਪ੍ਰਦਰਸ਼ਨ

(HNI ਬਿਊਰੋ) :  ਬਾਕਸਿੰਗ ਡੇ ਤੋਂ ਮੈਲਬੌਰਨ ਕ੍ਰਿਕਟ ਗਰਾਊਂਡ  ਦੇ ਗੇਟ ਨੰਬਰ 2 ਦੇ ਬਾਹਰ ਭਾਰਤ ਅਤੇ ਆਸਟ੍ਰੇਲੀਆ ਟੀਮ ਦੇ ਲੰਚ ਤੋਂ ਬਾਅਦ ਭਾਰੀ  ਸੰਖਿਆ ਵਿੱਚ ਲੋਕਾਂ ਨੇ ਇਕੱਠੇ ਹੋ ਕੇ ਭਾਰਤੀ ਕਿਸਾਨ ਅੰਦੋਲਨ ਦਾ ਜ਼ੋਰਦਾਰ ਸਮਰਥਨ ਕੀਤਾ ਅਤੇ ਭਾਰਤ ਸਰਕਾਰ ਨੂੰ ਇਹਨਾਂ  ਕਾਲੇ  ਕਾਨੂੰਨਾਂ ਨੂੰ ਜਲਦੀ ਵਾਪਸ ਲੈਣ ਦੀ ਮੰਗ ਕੀਤੀ। ਲੋਕਾਂ ਨੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਨਾਅਰੇਬਾਜ਼ੀ ਵੀ ਕੀਤੀ।

ਸੈਂਕੜਿਆਂ ਦੀ ਗਿਣਤੀ ਵਿੱਚ ਪ੍ਰਦਰਸ਼ਨ ਕਰ ਰਹੇ ਲੋਕਾਂ ਵਿੱਚ ਡਾ.ਪ੍ਰਭਜੋਤ ਸਿੰਘ, ਸੰਦੀਪ ਕੌਰ, ਇੰਦਰਪਨੀਤ ਸਿੰਘ ਸਿੱਧੂ, ਮਨਪ੍ਰੀਤ ਕੌਰ ਸਿੱਧੂ, ਅਮਰਪ੍ਰੀਤ ਕੌਰ ਸਿੱਧੂ ਅਤੇ ਕਈ ਸੰਸਥਾਵਾਂ ਦੇ ਮੁੱਖੀ ,  ਗੁਰਦੁਆਰਾ ਕਮੇਟੀਆਂ, ਬਿਜ਼ਨੈਸਮੈਨ, ਡਾਕਟਰ ਅਤੇ ਹੋਰ ਸੰਸਥਾਵਾਂ ਦੇ ਲੋਕਾਂ ਨੇ ਭਾਰਤੀ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕੀਤੀ।

Post a Comment

Translate »