ਦਲੇਰੀ ਅਤੇ ਸ਼ਹਾਦਤਾਂ ਦੇ ਮਾਮਲੇ ਵਿਚ ਭਾਰਤੀ ਫ਼ੌਜ ਦਾ ਕੋਈ ਸਾਨੀ ਨਹੀਂ-ਮਨਪ੍ਰੀਤ ਸਿੰਘ ਬਾਦਲ

ਦਲੇਰੀ ਅਤੇ ਸ਼ਹਾਦਤਾਂ ਦੇ ਮਾਮਲੇ ਵਿਚ ਭਾਰਤੀ ਫ਼ੌਜ ਦਾ ਕੋਈ ਸਾਨੀ ਨਹੀਂ-ਮਨਪ੍ਰੀਤ ਸਿੰਘ ਬਾਦਲ

 *ਰਿਸ਼ਵਤ, ਗੁਰਬਤ, ਅਨਪੜਤਾ, ਬੇਰੋਜ਼ਗਾਰੀ ਅਤੇ ਨਸ਼ਾਖੋਰੀ ਨੂੰ ਖ਼ਤਮ ਕਰਨ ਲਈ ਨਵੀਂ ਪੀੜੀ ਨੂੰ ਅੱਗੇ ਆਉਣ ਦਾ ਦਿੱਤਾ ਸੱਦਾ
*ਵਿੱਤ ਮੰਤਰੀ ਨੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਦੇ ਬੁੱਤ ਤੋਂ ਹਟਾਇਆ ਪਰਦਾ
*ਸ਼ਹੀਦ ਦੀ ਯਾਦ ਵਿਚ ਅਜਾਇਬ ਘਰ ਅਤੇ ਲਾਇਬ੍ਰੇਰੀ ਦਾ ਰੱਖਿਆ ਨੀਂਹ ਪੱਥਰ
  (HNI ਬਿਊਰੋ) : ਦਲੇਰੀ ਅਤੇ ਸ਼ਹਾਦਤਾਂ ਦੇ ਮਾਮਲੇ ਵਿਚ ਭਾਰਤੀ ਫ਼ੌਜ ਦਾ ਕੋਈ ਸਾਨੀ ਨਹੀਂ ਹੈ ਅਤੇ ਨਵੀਂ ਪੀੜੀ ਨੂੰ ਵਰਦੀ ਦੀ ਆਨ ਅਤੇ ਸ਼ਾਨ ਨੂੰ ਬਹਾਲ ਰੱਖਣ ਲਈ ਅੱਗੇ ਆਉਣਾ ਚਾਹੀਦਾ ਹੈ। ਇਹ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਹਲਕਾ ਬਲਾਚੌਰ ਦੇ ਪਿੰਡ ਸਿਆਣਾ ਵਿਖੇ ਲੱਦਾਖ ਦੇ ਨਾਇਕ ਸ਼ਹੀਦ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਉਨਾਂ ਦੇ ਬੁੱਤ ਤੋਂ ਪਰਦਾ ਹਟਾਉਣ ਦੀ ਰਸਮ ਅਦਾ ਕਰਨ ਉਪਰੰਤ ਸਰਕਾਰੀ ਮਿਡਲ ਸਮਾਰਟ ਸਕੂਲ ਸਿਆਣਾ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਦੌਰਾਨ ਉਨਾਂ ਸ਼ਹੀਦ ਦੀ ਯਾਦ ਵਿਚ ਅਜਾਇਬ ਘਰ ਅਤੇ ਲਾਇਬ੍ਰੇਰੀ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ। ਸ਼ਹੀਦ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਚੈਰੀਟੇਬਲ ਸੁਸਾਇਟੀ ਵੱਲੋਂ ਕਰਵਾਏ ਇਸ ਸਮਾਗਮ ਵਿਚ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਹਲਕਾ ਵਿਧਾਇਕ ਖਡੂਰ ਸਾਹਿਬ ਰਮਨਜੀਤ ਸਿੰਘ ਸਿੱਕੀ, ਲੈਫਟੀਨੈਂਟ ਜਨਰਲ ਅਮਰੀਕ ਸਿੰਘ ਬਾਹੀਆ, ਸ਼ਹੀਦ ਦੇ ਪੋਤਰੇ ਸੰਦੀਪ ਸਿੰਘ ਕੰਗ ਅਤੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ਵਿਚ ਸਮਾਗਮ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਨੇ ਸ਼ਹੀਦ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਉਸਾਰੇ ਗਏ ਇਸ ਸਮਾਰਕ ਲਈ ਸਾਰਿਆਂ ਨੂੰ ਮੁਬਾਰਕਬਾਦ ਦਿੱਤੀ। ਉਨਾਂ ਕਿਹਾ ਕਿ ਭਾਰਤੀ ਫ਼ੌਜ ਦਾ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਹੋਇਆ ਹੈ ਅਤੇ ਇਹ ਜੱਗ ਜ਼ਹਿਰ ਹੈ ਕਿ ਭਾਰਤੀ ਫ਼ੌਜ ਸ਼ਹਾਦਤਾਂ ਦੇਣ ਤੋਂ ਗੁਰੇਜ਼ ਨਹੀਂ ਕਰਦੀ। ਉਨਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਨੂੰ ਰਿਸ਼ਵਤ, ਗੁਰਬਤ, ਅਨਪੜਤਾ, ਬੇਰੋਜ਼ਗਾਰੀ ਅਤੇ ਨਸ਼ਾਖੋਰੀ ਵਰਗੀਆਂ ਅਲਾਮਤਾਂ ਨੂੰ ਖ਼ਤਮ ਕਰਨ ਲਈ ਤਨ-ਮਨ-ਧਨ ਦੀ ਬਾਜ਼ੀ ਲਾਉਣ ਦੀ ਲੋੜ ਹੈ।
ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਇਸ ਮੌਕੇ ਕਿਹਾ ਕਿ ਸ਼ਹੀਦ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਨੇ ਪੂਰੇ ਵਿਸ਼ਵ ਵਿਚ ਹਿੰਦੋਸਤਾਨ ਦਾ ਨਾਂਅ ਚਮਕਾਇਆ ਹੈ, ਜਿਸ ਲਈ ਸਮੁੱਚੇ ਇਲਾਕੇ ਨੂੰ ਆਪਣੇ ਇਸ ਮਹਾਨ ਸਪੂਤ ’ਤੇ ਮਾਣ ਹੈ। ਉਨਾਂ ਕਿਹਾ ਕਿ ਇਲਾਕੇ ਦਾ ਬਹੁਪੱਖੀ ਵਿਕਾਸ ਹੀ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਹਲਕਾ ਵਿਧਾਇਕ ਖਡੂਰ ਸਾਹਿਬ ਰਮਨਜੀਤ ਸਿੰਘ ਸਿੱਕੀ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਾ ਆਉਣ ਵਾਲੀਆਂ ਪੀੜੀਆਂ ਲਈ ਪ੍ਰੇਰਣਾ ਦਾ ਸਰੋਤ ਹਨ ਅਤੇ ਸਾਨੂੰ ਉਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।
ਲੈਫਟੀਨੈਂਟ ਜਨਰਲ ਅਮਰੀਕ ਸਿੰਘ ਬਾਹੀਆ ਨੇ ਇਸ ਮੌਕੇ ਸ਼ਹੀਦ ਦੇ ਜੀਵਨ ਅਤੇ ਪ੍ਰਾਪਤੀਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿ ਸ਼ਹਾਦਤ ਤੋਂ ਬਾਅਦ ਉਨਾਂ ਨੂੰ ਪਰਮ ਵਸ਼ਿਸ਼ਟ ਸੇਵਾ ਮੈਡਲ ਨਾਲ ਸਨਮਾਨਿਆ ਗਿਆ ਅਤੇ ਜੰਮੂ-ਕਸ਼ਮੀਰ ਵਿਚ ਉਨਾਂ ਦੇ ਨਾਂਅ ’ਤੇ ਬਿਕਰਮ ਚੌਕ ਬਣਾਇਆ ਗਿਆ ਹੈ।
ਇਸ ਮੌਕੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਸ਼ਹੀਦ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਸੁਸਾਇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਹਮਾ, ਚੌਧਰੀ ਅਜੈ ਮੰਗੂਪੁਰ, ਐਸ. ਪੀ ਪਿ੍ਰਥੀਪਾਲ ਸਿੰਘ, ਡੀ. ਐਸ. ਪੀ ਦਵਿੰਦਰ ਸਿੰਘ, ਨਗਰ ਕੌਂਸਲ ਬਲਾਚੌਰ ਦੇ ਪ੍ਰਧਾਨ ਨਰਿੰਦਰ ਘਈ ਟਿੰਕੂ, ਚੇਅਰਮੈਨ ਮਾਰਕੀਟ ਕਮੇਟੀ ਹਰਜੀਤ ਸਿੰਘ ਜਾਡਲੀ, ਤਰਸੇਮ ਜਾਡਲੀ, ਬਲਾਕ ਸੰਮਤੀ ਸੜੋਆ ਦੇ ਚੇਅਰਮੈਨ ਗੌਰਵ ਵਿੱਕੀ ਤੇ ਵਾਈਸ ਚੇਅਰਮੈਨ ਦੇਸ ਰਾਜ, ਜਗਤਾਰ ਸਿੰਘ ਸੋਨੂੰ, ਮਨੋਜ ਬੈਂਸ, ਜੀ. ਓ. ਜੀਜ਼ ਦੇ ਜ਼ਿਲਾ ਇੰਚਾਰਜ ਕਰਨਲ ਚੂਹੜ ਸਿੰਘ, ਯੂਥ ਪ੍ਰਧਾਨ ਹੀਰਾ ਖੇਪੜ, ਵਿੱਕੀ ਕਾਠਗੜ, ਸਮੂਹ ਕੌਂਸਲਰ ਅਤੇ ਇਲਾਕੇ ਦੀਆਂ ਉੱਘੀਆਂ ਸ਼ਖਸੀਅਤਾਂ ਹਾਜ਼ਰ ਸਨ।
ਕੈਪਸ਼ਨ :
-ਸ਼ਹੀਦ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਦੇ ਬੁੱਤ ਤੋਂ ਪਰਦਾ ਹਟਾਉਣ ਦੀ ਰਸਮ ਅਦਾ ਕਰਦੇ ਹੋਏ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ। ਨਾਲ ਹਨ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਤੇ ਹੋਰ।
-ਸ਼ਹੀਦ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਦੀ ਯਾਦ ਵਿਚ ਅਜਾਇਬ ਘਰ ਅਤੇ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਦੇ ਹੋਏ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ। ਨਾਲ ਹਨ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ।
-ਸਮਾਗਮ ਨੂੰ ਸੰਬੋਧਨ ਕਰਦੇ ਹੋਏ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ। ਨਾਲ ਹਨ ਵਿਧਾਇਕ ਚੋਧਰੀ ਦਰਸ਼ਨ ਲਾਲ ਮੰਗੂਪੁਰ, ਵਿਧਾਇਕ ਰਮਨਜੀਤ ਸਿੰਘ ਸਿੱਕੀ ਤੇ ਹੋਰ।
-ਸਮਾਗਮ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਵਿਧਾਇਕ ਚੋਧਰੀ ਦਰਸ਼ਨ ਲਾਲ ਮੰਗੂਪੁਰ, ਵਿਧਾਇਕ ਰਮਨਜੀਤ ਸਿੰਘ ਸਿੱਕੀ, ਲੈਫਟੀਨੈਂਟ ਜਨਰਲ ਅਮਰੀਕ ਸਿੰਘ ਬਾਹੀਆ ਤੇ ਹੋਰ।

12 Comments

Post a Comment

Translate »
error: Content is protected !!