ਜ਼ਿਲੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਬੂਥ ਲੈਵਲ ਅਫ਼ਸਰਾਂ ਨੇ ਵੋਟ ਬਣਾਉਣ ਲਈ ਫਾਰਮ ਪ੍ਰਾਪਤ ਕੀਤੇ

 ਜ਼ਿਲੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਬੂਥ ਲੈਵਲ ਅਫ਼ਸਰਾਂ ਨੇ ਵੋਟ ਬਣਾਉਣ ਲਈ ਫਾਰਮ ਪ੍ਰਾਪਤ ਕੀਤੇ

-5 ਤੇ 6 ਦਸੰਬਰ ਨੂੰ ਵੀ ਪੋਿਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ
(HNI ਬਿਊਰੋ) : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2021 ਦੇ ਆਧਾਰ ’ਤੇ 16 ਨਵੰਬਰ ਤੋਂ ਆਰੰਭੀ ਗਈ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦੇ ਸਬੰਧ ਵਿਚ ਜ਼ਿਲੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿਚ ਬੂਥ ਲੈਵਲ ਅਫ਼ਸਰਾਂ ਵੱਲੋਂ ਮਿਤੀ 21 ਅਤੇ 22 ਨਵੰਬਰ ਨੂੰ ਪੋਲਿੰਗ ਬੂਥਾਂ ’ਤੇ ਬੈਠ ਕੇ ਯੋਗ ਵਿਅਕਤੀਆਂ ਪਾਸੋਂ ਫਾਰਮ ਪ੍ਰਾਪਤ ਕੀਤੇ ਗਏ। ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੋਣ ਤਹਿਸੀਲਦਾਰ ਵਿਵੇਕ ਮੋਹਲਾ ਵੱਲੋਂ ਆਪਣੇ ਸਟਾਫ ਨਾਲ ਜ਼ਿਲੇ ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਸਾਰੇ ਬੂਥ ਲੈਵਲ ਅਫ਼ਸਰ ਆਪਣੇ ਬੂਥਾਂ ’ਤੇ ਮੌਜੂਦ ਪਾਏ ਗਏ।
ਜ਼ਿਲਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜੋ ਵਿਅਕਤੀ ਕਿਸੇ ਕਾਰਨ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੀ ਵੋਟ ਬਣਾਉਣ ਲਈ ਪੋਲਿੰਗ ਸਟੇਸ਼ਨ ’ਤੇ ਨਹੀਂ ਜਾ ਸਕੇ, ਉਹ ਹੁਣ ਮਿਤੀ 5 ਅਤੇ 6 ਦਸੰਬਰ 2020 ਨੂੰ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪ ਦੌਰਾਨ ਆਪਣੇ ਪੋਿਗ ਸਟੇਸ਼ਨ ’ਤੇ ਜਾ ਕੇ ਆਪਣਾ ਫਾਰਮ ਭਰ ਸਕਦੇ ਹਨ। ਇਸ ਤੋਂ ਇਲਾਵਾ ਆਪਣੀ ਵੋਟ ਬਣਾਉਣ ਲਈ ਐਨ. ਵੀ. ਐਸ. ਪੀ ਪੋਰਟਲ ’ਤੇ ਜਾ ਕੇ ਆਨ ਲਾਈਨ ਫਾਰਮ ਵੀ ਭਰਿਆ ਜਾ ਸਕਦਾ ਹੈ ਜਾਂ ਉਨਾਂ ਵੱਲੋਂ ਆਪਣਾ ਫਾਰਮ ਸਬੰਧਤ ਵਿਧਾਨ ਸਭਾ ਚੋਣ ਹਲਕੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (ਐਸ. ਡੀ. ਐਮ) ਦੇ ਦਫ਼ਤਰ ਵਿਚ ਮਿਤੀ 15 ਦਸੰਬਰ 2020 ਤੱਕ ਵੀ ਦਿੱਤਾ ਜਾ ਸਕਦਾ ਹੈ। ਉਨਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਭਾਰਤ ਚੋਣ ਕਮਿਸਨ ਵੱਲੋਂ ਦਿੱਤੇ ਗਏ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ ਅਤੇ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ।

1 Comment

Post a Comment

Translate »
error: Content is protected !!