ਰੂਪਨਗਰ : ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵਲੋਂ ਰੂਪਨਗਰ ਜਿਲ੍ਹੇ ਦੇ ਬਾਲਕ ਡਿਪੈਲਪਮੈਂਟ ਅਤੇ ਪੰਚਾਇਤ ਅਫ਼ਸਰਾਂ ਸਾਹਿਬਾਨਾਂ ਨਾਲ ਵੀਡਿਓ ਕਾਨਫਰੰਸ਼ ਰਾਹੀਂ ਕੀਤੀ ਮੀਟਿੰਗ

ਰੂਪਨਗਰ : ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵਲੋਂ ਰੂਪਨਗਰ ਜਿਲ੍ਹੇ ਦੇ ਬਾਲਕ ਡਿਪੈਲਪਮੈਂਟ ਅਤੇ ਪੰਚਾਇਤ ਅਫ਼ਸਰਾਂ ਸਾਹਿਬਾਨਾਂ ਨਾਲ ਵੀਡਿਓ ਕਾਨਫਰੰਸ਼ ਰਾਹੀਂ ਕੀਤੀ ਮੀਟਿੰਗ

(HNI ब्यूरो) : ਮੈਂਬਰ ਸੱਕਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ (ਮੋਹਾਲੀ) ਰੁਪਿੰਦਰਜੀਤ ਕੌਰ ਚਾਹਲ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਰੂਪਨਗਰ ਜਿਲ੍ਹੇ ਦੇ ਬਾਲਕ ਡਿਪੈਲਪਮੈਂਟ ਅਤੇ ਪੰਚਾਇਤ ਅਫ਼ਸਰਾਂ ਦੇ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ ਗਈ। ਜਿਸ ਵਿਚ ਸੀ.ਜੇ.ਐਮ. ਕਮ ਸਕੱਤਰ, ਜ਼ਿਲਾਂ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ, ਸ਼੍ਰੀ ਹਰਸਿਮਰਨਜੀਤ ਸਿੰਘ ਦੇ ਵੱਲੋਂ ਬਾਲਕ ਡਿਪੈਲਪਮੈਂਟ ਅਤੇ ਪੰਚਾਇਤ ਅਫ਼ਸਰਾਂ ਨੂੰ ਕਰੋਨਾਂ ਮਹਾਂਮਾਰੀ ਦੇ ਦੌਰਾਨ ਰੂਪਨਗਰ ਜ਼ਿਲੇ ਦੇ ਪਿੰਡਾਂ ਵਿਚ ਘਰੇਲੂ ਹਿੰਸਾ ਨੂੰ ਰੋਕਣ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮਹੁੱਈਆ ਕਰਵਾਈਆਂ ਜਾਂਦੀਆਂ ਮੁਫ਼ਤ ਸੇਵਾਵਾਂ ਉਤੇ ਰੋਸ਼ਨੀ ਪਾਉਂਦਿਆਂ ਬਾਲਕ ਡਿਪੈਲਪਮੈਂਟ ਅਤੇ ਪੰਚਾਇਤ ਅਫ਼ਸਰਾਂ ਨੂੰ ਹਦਾਇਤ ਦਿੱਤੀ ਹੈ ਕਿ ਉਹ ਆਪਣੇ ਆਧਕਾਰਿਤ ਖੇਤਰਾਂ ਵਿਚ ਇਹਨਾਂ ਸਕੀਮਾਂ ਦੀ ਵੱਧ ਤੋਂ ਵੱਧ ਬਨੈਰਾਂ ਜਾਂ ਫੈਲਕਸਾਂ ਦੁਆਰਾ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਜਾਣੂ ਕਰਵਾਉਣ। ਅੰਤ ਵਿਚ ਸੀ.ਜੀ.ਐਮ ਵਲੋਂ ਇਹ ਵੀ ਦੱਸਿਆ ਕਿ ਜੇਕਰ ਕਿਸੀ ਵੀ ਲੋੜਵੰਦ ਵਿਅਕਤੀ ਨੂੰ ਕਿਸੇ ਵੀ ਪ੍ਰਕਾਰ ਦੀ ਕਾਨੂੰਨੀ ਸਹਾਇਤਾ ਦੀ ਜ਼ਰੂਰਤ ਹੈ ਸਬੰਧੀ ਜਾਣਕਾਰੀ ਲੈਣ ਲਈ ਟੋਲ ਫ੍ਰੀ ਨੰਬਰ 1968 ਤੇ ਸੰਪਰਕ ਕਰ ਸਕਦਾ ਹੈ।

Post a Comment

Translate »
error: Content is protected !!