ਰੂਪਨਗਰ : ਯੁਵਕ ਸੇਵਾਵਾਂ ਵਿਭਾਗ ਵੱਲੋਂ ਮਿਸ਼ਨ ਫਤਿਹ ਤਹਿਤ ਘਰ-ਘਰ ਸੰਪਰਕ ਮੁਹਿੰਮ ਦੀ ਸ਼ੁਰੂਆਤ

ਰੂਪਨਗਰ : ਯੁਵਕ ਸੇਵਾਵਾਂ ਵਿਭਾਗ ਵੱਲੋਂ ਮਿਸ਼ਨ ਫਤਿਹ ਤਹਿਤ ਘਰ-ਘਰ ਸੰਪਰਕ ਮੁਹਿੰਮ ਦੀ ਸ਼ੁਰੂਆਤ

(HNI ब्यूरो) : ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਪੰਜਾਬ ਜੀ ਦੁਆਰਾ ਮਿਸ਼ਨ ਫਤਿਹ ਤਹਿਤ ਘਰ-ਘਰ ਸੰਪਰਕ ਪ੍ਰੋਗਰਾਮ ਮੁਹਿੰਮ ਚਲਾਉਣ ਸਬੰਧੀ ਹੋਏ ਆਦੇਸ਼ਾਂ ਅਨੁਸਾਰ ਯੁਵਕ ਸੇਵਾਵਾਂ ਅਤੇ ਖੇਡ ਮੰਤਰੀ ਸ.ਰਾਣਾ ਗੁਰਮੀਤ ਸਿੰਘ ਸੋਢੀ ਜੀ ਦੀ ਯੋਗ ਅਗਵਾਈ ਹੇਠ ਅਤੇ ਇੰਜ: ਡੀ.ਪੀ.ਐਸ.ਖਰਬੰਦਾ ਆਈ.ਏ.ਐਸ. ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੁਵਕ ਸੇਵਾਵਾਂ ਵਿਭਾਗ, ਰੂਪਨਗਰ ਨਾਲ ਸਬੰਧਤ ਯੂਥ ਕਲੱਬਾਂ, ਕੌਮੀ ਸੇਵਾ ਯੋਜਨਾ ਯੂਨਿਟਾਂ ਅਤੇ ਰੈੱਡ ਰੀਬਨ ਕਲੱਬਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਇਸ ਬਿਮਾਰੀ ਦੇ ਬਚਾਅ ਦੀਆਂ ਹਦਾਇਤਾਂ ਜਿਵੇਂ ਮਾਸਕ ਪਾਉਣਾ ਅਤੇ ਸਮਾਜਿਕ ਦੂਰੀ ਦਾ ਧਿਆਨ ਰੱਖਣਾ ਦਾ ਪਾਲਣ ਕਰਦੇ ਹੋਏ ਮਾਸਕ ਪਾਉਣ, ਸਮਾਜਿਕ ਦੂਰੀ ਰੱਖਣ ਅਤੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਮਿਸ਼ਨ ਫਤਿਹ ਤਹਿਤ ਡਿਪਟੀ ਕਮਿਸ਼ਨਰ , ਮੈਡਮ ਸੋਨਾਲੀ ਗਿਰੀ ਨੇ ਯੁਵਕ ਸੇਵਾਵਾਂ ਵਿਭਾਗ ਨਾਲ ਜੁੜੇ ਨੌਜਵਾਨਾਂ ਨੂੰ ਉਪਰੋਕਤ ਵੱਡਮੁੱਲੇ ਕਾਰਜ ਲਈ ਵੱਡਮੁੱਲੀਆਂ ਸੇਵਾਵਾਂ ਦੇਣ ਵਾਸਤੇ ਪ੍ਰੇਰਦਿਆਂ ਮਿਸ਼ਨ ਫਤਿਹ ਨੂੰ ਸਫਲ ਬਣਾਉਣ ਲਈ ਕਿਹਾ।ਉਨ੍ਹਾਂ ਕਿਹਾ ਕਿ ਨੌਜਵਾਨਾਂ ਹੀ ਹਨ ਜੋ ਮਿਸ਼ਨ ਫਤਿਹ ਨੂੰ ਆਪਣੀ ਸੂਝ-ਬੂਝ ਰਾਹੀਂ ਫਤਿਹ ਕਰ ਸਕਦੇ ਹਨ। ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਰੂਪਨਗਰ ਕੈਪਟਨ ਮਨਤੇਜ ਸਿੰਘ ਚੀਮਾ ਵੱਲੋਂ ਨੇ ਕਿਹਾ ਕਿ ਨੌਜਵਾਨ ਬਹੁਤ ਵੱਡੀ ਸ਼ਕਤੀ ਹੁੰਦੀ ਹੈ ਜਦੋਂ ਨੌਜਵਾਨ ਆਪਣੀ ਸ਼ਕਤੀ ਨੂੰ ਲੋਕ ਹਿੱਤ ਵਿੱਚ ਲਗਾਉਂਦੇ ਹਨ ਤਾਂ ਸਮਾਜ ਪ੍ਰਗਤੀ ਕਰਦਾ ਹੈ। ਇਸ ਦੌਰਾਨ ਰੈੱਡ ਰੀਬਨ ਕਲੱਬ ਗੌਰਮਿੰਟ ਕਾਲਜ ਰੋਪੜ ਵਲੋਂ ਮਿਸ਼ਨ ਫਤਿਹ ਅਧੀਨ ਡੋਰ ਟੂ ਡੋਰ ਜਾ ਕੇ ਕਰੋਨਾ ਮਹਾਂਮਾਰੀ ਤੋਂ ਬਚਾਅ ਰੱਖਣ ਪ੍ਰਤੀ ਜਾਗਰੂਕ ਕੀਤਾ ਗਿਆ।

Post a Comment

Translate »
error: Content is protected !!