(HNI ਬਿਊਰੋ) : -ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ ਕਰਵਾਓ ਮੋਰਚਾ ਵਲੋਂ ਅੱਜ ਡਾਇਰੈਕਟਰ ਭਲਾਈ ਵਿਭਾਗ ਪੰਜਾਬ ਮੋਹਾਲੀ ਦੇ ਦਫ਼ਤਰ ਦੇ ਬਾਹਰ ਲੜੀਵਾਰ ਭੁੱਖ ਹੜਤਾਲ ਦੇ ਸਿਲਸਿਲੇ ਦੀ ਸ਼ੁਰੂਆਤ ਕੀਤੀ ਅਤੇ 5 ਸਾਥੀਆਂ ਦਾ ਜੱਥਾ ਭੁੱਖ ਹੜਤਾਲ ਤੇ ਬੈਠਾਇਆ ਗਿਆ, ਇਸ ਮੌਕੇ ਬੋਲਦਿਆਂ ਨੈਸ਼ਨਲ ਸ਼ਡਿਊਲਡ ਕਾਸਟਸ਼ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਨਾਮ ਉੱਤੇ ਹਾਜ਼ਰਾਂ ਜਾਅਲੀ ਜਾਤੀ ਸਰਟੀਫਿਕੇਟਾਂ ਰਾਹੀਂ ਸਰਕਾਰੀ ਨੌਕਰੀ ਅਤੇ ਵਿੱਦਿਅਕ ਸੰਸਥਾਵਾਂ ਵਿੱਚ ਦਾਖਲਾ ਦਾ ਸਿਲਸਿਲਾ ਜਾਰੀ ਹੈ, ਪਰ ਕੈਪਟਨ ਸਰਕਾਰ ਇਨ੍ਹਾਂ ਫਰਜ਼ੀ ਅਨੁਸੂਚਿਤ ਜਾਤੀ ਵਿਅਕਤੀਆਂ ਨੂੰ ਨੱਥ ਪਾਉਣ ਵਿਚ ਅਸਫਲ ਸਾਬਿਤ ਹੋ ਰਹੀ ਹੈ।ਜਦੋਂ ਇਨ੍ਹਾਂ ਫਰਜ਼ੀ ਐਸ ਸੀ ਸਰਟੀਫਿਕੇਟ ਬਣਾਉਣ ਵਾਲਿਆਂ ਦੀ ਸ਼ਿਕਾਇਤ ਡਾਇਰੈਕਟਰ ਭਲਾਈ ਵਿਭਾਗ ਪੰਜਾਬ ਨੂੰ ਦਿੱਤੀ ਜਾਂਦੀ ਹੈ ਉਸ ਉਤੇ ਤੁਰੰਤ ਕਾਰਵਾਈ ਕਰਨ ਦੀ ਬਜਾਏ ਸ਼ਿਕਾਇਤ ਕਰਤਾ ਨੂੰ ਜਾਣਬੁੱਝ ਕੇ ਖੱਜਲ ਖੋਅਰ ਕੀਤਾ ਜਾਂਦਾ ਹੈ। ਸ੍ਰ ਕੈਂਥ ਨੇ ਅੱਗੇ ਦੱਸਿਆ ਕਿ ਸਰਕਾਰੀ ਅਧਿਕਾਰੀਆਂ /ਕਰਮਚਾਰੀਆਂ ਰਾਹੀਂ ਭ੍ਰਿਸ਼ਟਾਚਾਰੀ ਹੱਥ ਕੰਡੇ  ਅਪਣਾਉਣ ਦਾ ਵੀ ਦੋਸ਼ ਲਗਾਇਆ ਹੈ।ਸ੍ਰ ਕੈਂਥ ਨੇ ਵੀ ਮੋਰਚੇ ਨੂੰ ਵਿਸ਼ਵਾਸ ਦਵਾਇਆ ਕੇ ਉਹ ਮੋਰਚੇ ਦੀ ਹਰ ਸੰਭਵ ਮਦਦ ਕਰਨਗੇ।ਸਮਾਜਿਕ ਆਗੂ ਸ਼੍ਰੀ ਅਸ਼ੋਕ ਮਹਿੰਦਰਾ  ਨੇ ਕਿਹਾ ਕੇ ਜਦੋਂ ਤੱਕ ਵਿਭਾਗ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸੰਬੰਧੀ ਪੈਂਡਿੰਗ ਸ਼ਿਕਾਇਤਾਂ ਦਾ ਨਿਪਟਾਰਾ ਨਹੀਂ ਕਰਦਾ ਉਦੋਂ ਤੱਕ ਇਹ ਭੁੱਖ ਹੜਤਾਲ ਜਾਰੀ ਰਹੇਗੀ।

ਡਿਪਟੀ ਡਾਇਰੈਕਟਰ ਨੇ ਮੋਰਚੇ ਦੇ ਆਗੂਆਂ ਨੂੰ ਗੱਲਬਾਤ ਦਾ ਸੱਦਾ ਪੱਤਰ ਭੇਜਿਆ, ਇਕ ਡੈਪੁਟੇਸ਼ਨ (ਅਸ਼ੋਕ ਮਹਿੰਦਰਾ, ਗੁਰਪ੍ਰੀਤ ਸਿੰਘ, ਬਲਬੀਰ ਸਿੰਘ, ਬਲਰਾਜ ਸਿੰਘ )ਨੇ ਡਿਪਟੀ ਡਾਇਰੈਕਟਰ ਨਾਲ ਮੁਲਾਕਾਤ ਕੀਤੀ ਉਹਨਾਂ ਜਾਣਕਾਰੀ ਦਿਤੀ ਕੇ ਮੋਰਚੇ ਦੀਆਂ 9 ਸ਼ਿਕਾਇਤਾਂ ਵਿੱਚੋ 3  ਸ਼ਿਕਾਇਤਾਂ ਤੇ 22 ਦਸੰਬਰ ਨੂੰ ਵਿਜੀਲੈਂਸ ਕਮੇਟੀ ਦੀ ਮੀਟਿੰਗ ਰੱਖੀ ਗਈ ਹੈ ਅਤੇ ਬਾਕੀ ਸ਼ਿਕਾਇਤਾਂ ਸੰਬੰਧੀ ਹਰ ਹਫਤੇ ਪੈਂਡਿੰਗ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ ਧਰਨੇ ਚ ਆ ਕੇ ਸਾਰਿਆਂ ਨੂੰ ਕਾਰਵਾਈ ਦਾ ਵਿਸ਼ਵਾਸ ਦਵਾਇਆ, ਇਸ ਮੌਕੇ ਸੀਨੀਅਰ ਐਡਵੋਕੇਟ ਸ੍ਰੀ ਐਸ ਕੇ ਖੁਰਚਾ ਨੇ ਵਿਸ਼ੇਸ ਤੋਰ ਤੇ ਸਿਰਕਤ ਕੀਤੀ ਅਤੇ ਮੋਰਚੇ ਨੂੰ ਵਿਸ਼ਵਾਸ ਦਵਾਇਆ ਕੇ ਉਹ ਜਾਅਲੀ ਐਸ ਸੀ ਸਰਟੀਫਿਕੇਟ ਸੰਬੰਧੀ ਕੇਸਾਂ ਚ ਮੁਫੱਤ ਸੇਵਾਵਾਂ  ਦੇਣਗੇ।