
ਕੋਰੋਨਾ ਵਾਇਰਸ ਨੇ ਅਮਰੀਕਾ ਵਿੱਚ ਸਾਰੇ ਰਿਕਾਰਡ ਤੋੜੇ
0 comments
(HNI ਬਿਊਰੋ) : ਕੋਰੋਨਾ ਵਾਇਰਸ ਦੇ ਕਾਰਨ ਅਮਰੀਕਾ ਵਿੱਚ ਬੀਤੇ 24 ਘੰਟਿਆਂ ਵਿੱਚ ਹੋਈਆਂ ਮੌਤਾਂ ਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਰਿਪੋਰਟ ਦੇ ਮੁਤਾਬਕ ਅਮਰੀਕਾ ਵਿੱਚ ਪਿਛਲੇ 24 ਘੰਟਿਆਂ ਵਿੱਚ 3900 ਤੋਂ ਜ਼ਿਆਦਾ ਮੌਤਾਂ ਹੋਈਆਂ ਹਨ। ਅਮਰੀਕਾ ਵਿੱਚ ਕੋਵਿਡ-19 ਨਾਲ ਇਕ ਦਿਨ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਣਤੀ ਹੈ। ਅਮਰੀਕਾ ਵਿੱਚ ਕੋਰੋਨਾ ਮਾਮਲਿਆਂ ਦੀ ਸੰਖਿਆ 2 ਕਰੋੜ ਦੇ ਅੰਕੜੇ ਪਾਰ ਕਰ ਚੁੱਕੀ ਹੈ। ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 2.34 ਲੱਖ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ।