“ਅੰਮ੍ਰਿਤਸਰ ਫੋਕਲ ਪੁਆਇੰਟ ਤੇ ਨਾਕਾਬੰਦੀ ਦੌਰਾਨ ਦੋ ਸਮਗਲਰਾਂ ਨੂੰ ਕੀਤਾ ਕਾਬੂ”

HNI-logo

“ਅੰਮ੍ਰਿਤਸਰ ਫੋਕਲ ਪੁਆਇੰਟ ਤੇ ਨਾਕਾਬੰਦੀ ਦੌਰਾਨ ਦੋ ਸਮਗਲਰਾਂ ਨੂੰ ਕੀਤਾ ਕਾਬੂ”

125 ਗ੍ਰਾਮ ਹੀਰੋਇਨ ਤੇ ਇਕ ਪਲੇਟਿਨਮ ਮੋਟਰਸਾਈਕਲ ਕੀਤਾ ਬਰਾਮਦ
ਅੰਮ੍ਰਿਤਸਰ ਵੱਲਾ ਦੀ ਪੁਲਿਸ ਨੂੰ ਮਿਲੀ ਸਫਲਤਾ

 

 (ਸਨੀ ਅੱਟਵਾਲ): ਅੰਮ੍ਰਿਤਸਰ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ ਨਸ਼ੇ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਲਈ ਆਏ ਦਿਨ ਛਾਪੇਮਾਰੀ ਵੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ, ਇਸੇ ਲੜੀ ਦੇ ਤਹਿਤ ਅੰਮ੍ਰਿਤਸਰ ਦੇ ਥਾਣਾ ਵੱਲਾ ਦੀ ਪੁਲਿਸ ਨੇ ਮੁਖਬਰ ਦੀ ਸੂਚਨਾ ਦੇ ਅਧਾਰ ਤੇ ਨਾਕਾ ਬੰਦੀ ਦੌਰਾਨ, ਦੋ ਮੋਟਰਸਾਈਕਲ ਸਵਾਰ ਯੁਵਕਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪੁਲਿਸ ਨੇ ਵੇਖ ਮੋਟਰ ਸਾਇਕਲ ਸਵਾਰ ਭੱਜਣ ਲੱਗੇ ਤੇ ਇਨ੍ਹਾਂ ਦਾ ਮੋਟਰਸਾਈਕਲ ਸਲਿੱਪ ਕਰਨ ਨਾਲ ਇਹ ਡਿੱਗ ਪਏ ਤੇ ਪੁਲਿਸ ਨੇ ਇਨ੍ਹਾਂ ਦੋਵਾਂ ਨੂੰ ਕਾਬੂ ਕਰ ਲਿਆ, ਪੁਲਿਸ ਅਧਿਕਾਰੀਆਂ ਵੱਲੋਂ ਇਨ੍ਹਾਂ ਨੂੰ ਥਾਣੇ ਲਿਆਕੇ ਪੁੱਛਗਿੱਛ ਕੀਤੀ ਤੇ ਇਨ੍ਹਾਂ ਦੀ ਤਲਾਸ਼ੀ ਲੈਣ ਤੇ ਇਨ੍ਹਾਂ ਕੋਲੋਂ 125 ਗ੍ਰਾਮ ਹੀਰੋਇਨ ਮਿਲੀ, ਪੁਲਿਸ ਵੱਲੋਂ ਇਨ੍ਹਾਂ ਦੇ ਕੋਲੋਂ ਇਕ ਪਲੇਟਿਨਮ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ, ਪੁਲਿਸ ਵੱਲੋਂ ਇਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਲਈ ਭੇਜਿਆ ਗਿਆ ਹੈ ਤੇ ਇਨ੍ਹਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ, ਤਾਂਕਿ ਇਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਸਕੇ ਕਿ ਇਹ ਕਿਥੋਂ ਸਮਾਨ ਲਿਆਂਦੇ ਹਨ ਤੇ ਇਨ੍ਹਾਂ ਦਾ ਮੋਟਰਸਾਈਕਲ ਚੋਰੀ ਦਾ ਹੈ ਕੇ ਨਹੀਂ।

30 Comments

Post a Comment

Translate »